ਸੁਖਪਾਲ ਖਹਿਰਾ ਵਲੋਂ ਨਵੀਂ ਪਾਰਟੀ ਦਾ ਐਲਾਨ

Tags

ਆਮ ਆਦਮੀ ਪਾਰਟੀ ਤੋਂ ਅਸਤੀਫ਼ਾ ਦੇਣ ਤੋਂ ਇਕ ਦਿਨ ਬਾਅਦ ਹੀ ਸੁਖਪਾਲ ਖਹਿਰਾ ਨੇ ਨਵੀਂ ਪਾਰਟੀ ਦਾ ਐਲਾਨ ਕਰ ਦਿੱਤਾ ਹੈ।ਖਹਿਰਾ ਨੇ ਇਸ ਪਾਰਟੀ ਦਾ ਨਾਂ ‘ਪੰਜਾਬੀ ਏਕਤਾ ਪਾਰਟੀ’ ਰੱਖਿਆ ਹੈ।ਇਸ ਸੰਬੰਧੀ ਖਹਿਰਾ ਨੇ ਐਲਾਨ ਅੱਜ ਚੰਡੀਗੜ੍ਹ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਕੀਤਾ ਹੈ।
ਇਸ ਦੌਰਾਨ ਖਹਿਰਾ ਨੇ ਕਿਹਾ ਕਿ ਜਿਸ ਤਰ੍ਹਾਂ ਦੇ ਹਾਲਾਤ ਬਣੇ ਹਨ, ਉਨ੍ਹਾਂ ‘ਚ ਲੋਕਾਂ ਦੀਆਂ ਭਾਵਨਾਵਾਂ ਅਤੇ ਜਜ਼ਬਾਤਾਂ ਨੂੰ ਸਮਝਦਿਆਂ ਇੱਕ ਵੱਡਾ ਤੇ ਮੁਸ਼ਕਲ ਫ਼ੈਸਲਾ ਲੈਣਾ ਪੈ ਰਿਹਾ ਹੈ।ਉਨ੍ਹਾਂ ਕਿਹਾ ਕਿ ਅੱਜ ਰੱਬ ਦੀ ਕ੍ਰਿਪਾ ਨਾਲ ਉਹ ਪੰਜਾਬ ਦੇ ਲੋਕਾਂ ਨੂੰ ‘ਪੰਜਾਬੀ ਏਕਤਾ ਪਾਰਟੀ’ ਦੇਣ ਦਾ ਰਹੇ ਹਨ।

ਸੂਤਰਾਂ ਮੁਤਾਬਕ ਖਹਿਰਾ ਵਲੋਂ ਨਵੀਂ ਪਾਰਟੀ ਦੇ ਰਜਿਸਟਰੇਸ਼ਨ ਲਈ ਚੋਣ ਕਮਿਸ਼ਨ ਕੋਲ ਅਰਜ਼ੀ ਭੇਜ ਦਿੱਤੀ ਗਈ ਹੈ।ਸੂਤਰਾਂ ਮੁਤਾਬਕ ਸੁਖਪਾਲ ਖਹਿਰਾ ‘ਪੰਜਾਬੀ ਏਕਤਾ ਪਾਰਟੀ’ ਦੇ ਬੈਨਰ ‘ਤੇ ਹੀ ਪੰਜਾਬ ਦੀ ਸਾਰੀਆਂ ਲੋਕ ਸਭਾ ਚੋਣਾਂ ਲੜ ਸਕਦੇ ਹਨ।ਇਸ ਮੌਕੇ ਵਿਧਾਇਕ ਨਾਜਰ ਸਿੰਘ, ਬਲਦੇਵ ਸਿੰਘ, ਪਿਰਮਲ ਸਿੰਘ, ਕੰਵਰ ਸੰਧੂ, ਜਗਦੇਵ ਸਿੰਘ ਕਮਾਲੂ ਆਦਿ ਹਾਜ਼ਰ ਸਨ।


EmoticonEmoticon