10 ਮਿਨਟ ਵਿੱਚ ਪਤਨੀ ਨੇ ਪਤੀ ਨੂੰ ਦਿੱਤੀ ਭਿਆਨਕ ਮੌਤ

Tags

ਅੱਜ ਦੇ ਸਮੇ ਵਿੱਚ ਅਜਿਹਾ ਬਹੁਤ ਕੁਝ ਦੇਖਣ ਨੂੰ ਮਿਲਦਾ ਹੈ ਜਿੱਥੇ ਕਿਸੇ ਨੂੰ ਮਾਰਨ ਤੋਂ ਬਾਅਦ ਉਸ ਘਟਨਾ ਨੂੰ ਖ਼ੁਦਕੁਸ਼ੀ ਦਾ ਰੂਪ ਦੇ ਦਿੱਤਾ ਜਾਂਦਾ ਹੈ। ਅਜਿਹਾ ਹੀ ਇੱਕ ਮਾਮਲਾ ਅੰਮ੍ਰਿਤਸਰ ਵਿੱਚ ਦੇਖਣ ਨੂੰ ਮਿਲਿਆ ਹੈ, ਜਿੱਥੇ ਅੰਮ੍ਰਿਤਸਰ ਦੇ ਥਾਨ ਕੋਟ ਖਾਲਸਾ ਦੇ ਇਲਾਕਾ ਪ੍ਰੇਮ ਨਗਰ ਵਿੱਚ ਰਹਿਣ ਵਾਲੇ ਕਮਲਦੀਪ ਸਿੰਘ ਦੀ ਭੇਦਭਰੇ ਹਾਲਾਤਾਂ ਵਿੱਚ ਮੌਤ ਹੋ ਗਈ ਹੈ। ਇਸ ਮਾਮਲੇ ਵਿੱਚ ਮ੍ਰਿਤਕ ਦੇ ਰਿਸ਼ਤੇਦਾਰਾਂ ਦਾ ਕਹਿਣਾ ਹੈ ਕਿ ਉਸਦੀ ਪਤਨੀ ਨੇ ਹੀ ਉਸਦਾ ਕਤਲ ਕਰ ਕੇ ਉਸਨੂੰ ਖ਼ੁਦਕੁਸ਼ੀ ਦਾ ਰੂਪ ਦੇਣ ਦੀ ਕੋਸ਼ਿਸ਼ ਕੀਤੀ ਗਈ ਹੈ। ਪੁਲਿਸ ਦੇ ਵੱਲੋਂ ਇਸ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।ਇਸ ਮਾਮਲੇ ਵਿੱਚ ਮ੍ਰਿਤਕ ਕਮਲਦੀਪ ਦੇ ਪਰਿਵਾਰ ਵਾਲਿਆਂ ਨੇ ਦੱਸਿਆ ਕਿ ਤਿੰਨ ਸਾਲ ਪਹਿਲਾਂ ਇਸਦਾ ਵਿਆਹ ਅਮਨਦੀਪ ਦੇ ਨਾਲ ਹੋਇਆ ਸੀ ਅਤੇ ਉਸਦੀ ਪਤਨੀ ਉਸਨੂੰ ਦਿਨ ਰਾਤ ਛੋਟੀਆਂ-ਛੋਟੀਆਂ ਗੱਲਾਂ ਲਈ ਪਰੇਸ਼ਾਨ ਕਰਦੀ ਰਹਿੰਦੀ ਸੀ।

ਉਨ੍ਹਾਂ ਨੇ ਦੱਸਿਆ ਕਿ ਕਲ ਦੇਰ ਰਾਤ ਜਦੋਂ ਕਮਲਦੀਪ ਆਪਣੇ ਕੰਮ ਤੋਂ ਵਾਪਿਸ ਆਇਆ ਤਾਂ ਉਸਦੀ ਪਤਨੀ ਨਾਲ ਲੜਾਈ ਹੋ ਗਈ। ਇਸ ਲੜਾਈ ਦੇ ਚਲਦੇ ਉਨ੍ਹਾਂ ਨੇ ਟੀ.ਵੀ ਦੀ ਆਵਾਜ਼ ਉੱਚੀ ਕਰ ਦਿੱਤੀ ਤਾਂ ਜੋ ਕਿਸੇ ਵੀ ਤਰ੍ਹਾਂ ਦੀ ਕੋਈ ਆਵਾਜ਼ ਬਾਹਰ ਨਾ ਜਾ ਸਕੇ। ਉਨ੍ਹਾਂ ਨੇ ਜਦੋਂ ਅੱਧੇ ਘੰਟੇ ਬਾਅਦ ਅੰਦਰ ਜਾ ਕੇ ਦੇਖਿਆ ਤਾਂ ਉਸਦਾ ਭਰਾ ਮਰ ਚੁੱਕਿਆ ਸੀ। ਇਸ ਮਾਮਲੇ ਵਿੱਚ ਜਦੋਂ ਮ੍ਰਿਤਕ ਦੀ ਘਰਵਾਲੀ ਤੋਂ ਪੁੱਛਿਆ ਗਿਆ ਤਾਂ ਉਸਨੇ ਕਿਹਾ ਕਿ ਕਮਲਦੀਪ ਨੇ ਫੰਦਾ ਲਗਾ ਕੇ ਆਤਮਹੱਤਿਆ ਕੀਤੀ ਹੈ। ਉਨ੍ਹਾਂ ਦਾ ਇਸ ਮਾਮਲੇ ਵਿੱਚ ਕਹਿਣਾ ਹੈ ਕਿ ਉਸਦੇ ਭਰਾ ਦਾ ਕਤਲ ਉਸਦੀ ਘਰਵਾਲੀ ਨੇ ਹੀ ਕੀਤਾ ਹੈ।

ਉਧਰ ਦੂਜੇ ਪਾਸੇ ਪੁਲਿਸ ਨੇ ਘਟਨਾ ਦਾ ਪਤਾ ਲੱਗਦੇ ਹੀ ਇਸ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ। ਇਸ ਮਾਮਲੇ ਵਿੱਚ ਪੁਲਿਸ ਦੇ ਅਧਿਕਾਰੀਆਂ ਨੇ ਦੱਸਿਆ ਕਿ ਇਸ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਉਨ੍ਹਾਂ ਦਾ ਇਸ ਮਾਮਲੇ ਵਿੱਚ ਕਹਿਣਾ ਹੈ ਕਿ ਜੋ ਵੀ ਇਸ ਵਿੱਚ ਮੁਲਜ਼ਮ ਹੋਵੇਗਾ ਉਸਦੇ ਖਿਲਾਫ਼ ਸਖਤ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਦਾ ਕਹਿਣਾ ਹੈ ਕਿ ਲਾਸ਼ ਦਾ ਪੋਸਟਮਾਰਟਮ ਵੀ ਕਰਵਾਇਆ ਜਾ ਰਿਹਾ ਹੈ ਅਤੇ ਬਾਕੀ ਦੀ ਕਾਰਵਾਈ ਪੋਸਟਮਾਰਟਮ ਦੀ ਰਿਪੋਰਟ ਦੇ ਆਉਣ ਤੋਂ ਬਾਅਦ ਹੀ ਕੀਤੀ ਜਾਵੇਗੀ।


EmoticonEmoticon