ਲਓ ਜੀ ਸ਼ੈਂਟੀ ਪ੍ਰਧਾਨ ਦੀ ਗੁੰਡਾਗਰਦੀ ਨੇ ਡਬੋਈ ਕਾਂਗਰਸ

Tags

ਸ਼੍ਰੋਮਣੀ ਅਕਾਲੀ ਦਲ ਹਲਕਾ ਸਨੌਰ ਦੇ ਐਸਸੀ ਭਾਈਚਾਰੇ ਦੀ ਮੀਟਿੰਗ ਹਲਕਾ ਸਨੌਰ ਅਧੀਨ ਪੈਂਦੇ ਪ੍ਰੇਮ ਬਾਗ ਪੈਲੇਸ ਵਿੱਚ ਹੋਈ। ਇਸ ਦੌਰਾਨ ਪੁੱਜੇ ਅਕਾਲੀ ਦਲ ਦੇ ਐਸਸੀ ਵਿੰਗ ਦੇ ਪ੍ਰਧਾਨ ਤੇ ਸਾਬਕਾ ਮੰਤਰੀ ਗੁਲਜ਼ਾਰ ਸਿੰਘ ਰਣੀਕੇ ਨੇ ਕਾਂਗਰਸ ’ਤੇ ਦਲਿਤ ਵਿਰੋਧੀ ਹੋਣ ਦਾ ਦੋਸ਼ ਲਾਉਂਦਿਆਂ, ਕਿਹਾ ਕਿ ਦਲਿਤ ਭਾਈਚਾਰੇ ਤੋਂ ਪਹਿਲੀਆਂ ਸਹੂਲਤਾਂ ਵੀ ਖੋਹੀਆਂ ਜਾ ਰਹੀਆਂ ਹਨ। ਉਨ੍ਹਾਂ ਦਾ ਕਹਿਣਾ ਸੀ ਕਿ ਪੰਜਾਬ ਦੇ ਲੋਕ ਕਾਂਗਰਸ ਪ੍ਰਤੀ ਆਪਣੇ ਗੁੱਸੇ ਦੀਆਂ ਭਾਵਨਾਵਾਂ ਦਾ ਪ੍ਰਗਟਾਵਾ ਲੋਕ ਸਭਾ ਚੋਣਾਂ ਦੌਰਾਨ ਕਾਂਗਰਸ ਖ਼ਿਲਾਫ਼ ਤੇ ਅਕਾਲੀ ਦਲ ਦੇ ਹੱਕ ’ਚ ਫਤਵਾ ਦੇ ਕੇ ਕਰਨਗੇ।
ਇਸ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ, ਹਲਕਾ ਸਨੌਰ ਦੇ ਵਿਧਾਇਕ ਹਰਿੰਦਰਪਾਲ ਚੰਦੂਮਾਜਰਾ ਨੇ ਕਿਹਾ ਕਿ ਦਲਿਤ ਭਾਈਚਾਰੇ ਦਾ ਬਿਜਲੀ ਦੇ ਬਿਲ ਭਰ ਕੇ ਮੰਦਾ ਹਾਲ ਹੋਇਆ ਪਿਆ ਹੈ। ਕਾਂਗਰਸ ਨੇ ਸਬਜ਼ਬਾਗ ਵਿਖਾ ਕੇ ਲੋਕਾਂ ਨਾਲ਼ ਰਾਜਸੀ ਠੱਗੀ ਮਾਰੀ ਹੈ। ਕਾਂਗਰਸ ਨੇ ਆਟਾ-ਦਾਲ ਦੇ ਨਾਲ ਖੰਡ ਤੇ ਘਿਉ ਦੇਣ ਦਾ ਵਾਅਦਾ ਕੀਤਾ ਸੀ, ਪਰ ਲੋਕਾਂ ਨੂੰ ਆਟਾ-ਦਾਲ ਵੀ ਨਹੀਂ ਮਿਲ ਰਿਹਾ। ਇਸ ’ਚ ਵੀ ਪੱੱਖਪਾਤ ਕੀਤਾ ਜਾ ਰਿਹਾ ਹੈ। ਇਸ ਮੌਕੇ ਅਕਾਲੀ ਦਲ ਦੇ ਐਸਸੀ ਵਿੰਗ ਦੇ ਜ਼ਿਲ੍ਹਾ ਪ੍ਰਧਾਨ ਜਸਪਾਲ ਸਿੰਘ ਕਲਿਆਣ ਨੇ ਕਿਹਾ ਕਿ ਕਾਂਗਰਸ ਦੇ ਦੋ ਸਾਲਾਂ ਦੇ ਕਾਰਜ ਕਾਲ ਦੌਰਾਨ ਦਲਿਤ ਵਰਗ ਆਪਣੇ ਆਪ ਨੂੰ ਠੱਗਿਆ ਹੋਇਆ ਮਹਿਸੂਸ ਕਰ ਰਿਹਾ ਹੈ। ਸ਼੍ਰੋਮਣੀ ਕਮੇਟੀ ਦੇ ਐੈਗਜੈਕਟਿਵ ਮੈਂਬਰ ਜਰਨੈਲ ਸਿੰਘ ਕਰਤਾਰਪੁਰ ਸਣੇ ਜਗਜੀਤ ਸਿੰਘ ਕੋਹਲੀ, ਰਣਧੀਰ ਸਿੰਘ ਰੱਖੜਾ, ਕੁਲਦੀਪ ਸਿੰਘ ਹਰਪਾਲਪੁਰ, ਗੁਰਚਰਨ ਖਾਲਸਾ, ਦਰਸ਼ਨ ਸਿੰਘ ਸ਼ਿਵਜੋਤ, ਸ਼ਾਮ ਸਿੰਘ ਅਬਲੋਵਾਲ, ਜਸਵੰਤ ਸਿੰਘ ਖੋਖਰ, ਕੁਲਵੰਤ ਸਿੰਘ ਫਰੀਦਪੁਰ, ਕੁਲਵੰਤ ਸਿੰਘ ਗਿੱਲ, ਜਸਵੰਤ ਸਿੰਘ ਸਰਪੰਚ, ਹਰਬੰਸ ਸਿੰਘ ਜੋਗੀਪੁਰ, ਬਲਕਾਰ ਸਿੰਘ ਬਲਬੇੜਾ, ਕਰਮ ਸਿੰਘ ਰੁੜਕੀ ਆਦਿ ਅਕਾਲੀ ਕਾਰਕੁਨ ਵੀ ਹਾਜ਼ਰ ਸਨ। ਇਸ ਮੌਕੇ ਸ੍ਰ੍ਰੀ ਰਣੀਕੇ ਨੂੰ ਸਨਮਾਨਤ ਵੀ ਕੀਤਾ ਗਿਆ।


EmoticonEmoticon