ਲਓ ਜੀ ਖਹਿਰਾ ਨੇ ਇਸ ਨੂੰ ਦਿੱਤਾ ਮਾਨ ਖ਼ਿਲਾਫ਼ ਥਾਪੜਾ

Tags

ਪਿਛਲੀਆਂ ਲੋਕ ਸਭਾ ਚੋਣਾਂ 'ਚ ਆਮ ਆਦਮੀ ਪਾਰਟੀ ਦੇ ਉਮੀਦਵਾਰ ਵਜੋਂ ਬਠਿੰਡਾ ਤੋਂ ਹਰਸਿਮਰਤ ਬਾਦਲ ਖਿਲਾਫ ਚੋਣ ਲੜਨ ਵਾਲੇ ਗਾਇਕ ਤੇ ਅਦਾਕਾਰ ਜੱਸੀ ਜਸਰਾਜ ਨੇ ਇਸ ਵਾਰ ਸੰਗਰੂਰ ਲੋਕ ਸਭਾ ਹਲਕੇ ਤੋਂ 'ਆਪ' ਉਮੀਦਵਾਰ ਭਗਵੰਤ ਮਾਨ ਖਿਲਾਫ ਚੋਣ ਲੜਨ ਦੇ ਸੰਕੇਤ ਦਿੱਤੇ ਹਨ। ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਕਿਹਾ ਕਿ ਪੰਜਾਬ ਡੈਮੋਕ੍ਰੇਟਿਕ ਅਲਾਇੰਸ ਨਾਲ ਮਿਲ ਕੇ ਚੋਣ ਲੜਨ ਲਈ ਸੁਖਪਾਲ ਸਿੰਘ ਖਹਿਰਾ ਨਾਲ ਗੱਲਬਾਤ ਚੱਲ ਰਹੀ ਹੈ। 
ਉਨ੍ਹਾਂ ਕਿਹਾ ਕਿ ਸਾਡੀ ਪਾਰਟੀ ਗਦਰ ਫਾਊਂਡੇਸ਼ਨ ਵਲੋਂ ਕੁਝ ਸ਼ਰਤਾਂ ਦੇ ਆਧਾਰ 'ਤੇ ਗੱਲਬਾਤ ਕੀਤੀ ਜਾ ਰਹੀ ਹੈ, ਜਿਸ ਬਾਰੇ 1-2 ਦਿਨਾਂ 'ਚ ਫੈਸਲਾ ਹੋ ਜਾਵੇਗਾ। ਜੱਸੀ ਭਗਵੰਤ ਮਾਨ 'ਤੇ ਨਿਸ਼ਾਨਾ ਲਾਉਂਦੇ ਹੋਏ ਕਿਹਾ ਕਿ ਉਹ ਕਦੇ ਮੁੱਖ ਮੰਤਰੀ ਬਣਨ ਦੇ ਸੁਪਨੇ ਲੈਂਦਾ ਸੀ ਪਰ ਉਹ ਹੁਣ ਗੱਠਜੋੜ ਲਈ ਹੋਰਨਾਂ ਪਾਰਟੀਆਂ ਦੇ ਤਰਲੇ ਕੱਢ ਰਿਹਾ ਹੈ।


EmoticonEmoticon