ਸੁਖਬੀਰ ਬਾਦਲ ਸਟੇਜ਼ ਤੇ ਦੇ ਰਿਹਾ ਸੀ ਭਾਸ਼ਣ, ਪਿੱਛੇ ਹੋ ਰਿਹਾ ਸੀ ਗਲਤ ਕੰਮ

Tags

ਪ੍ਰਕਾਸ਼ ਸਿੰਘ ਬਾਦਲ ਸਾਹਿਬ ਦੀ ਜ਼ੁਬਾਨ, ਕੰਮ ਕਰਨ ਦੇ ਤਰੀਕੇ, ਸੋਚ ਤੇ ਇਮਾਨਦਾਰੀ 'ਤੇ ਪੰਜਾਬ ਦੇ ਲੋਕਾਂ ਨੂੰ ਵਿਸ਼ਵਾਸ ਹੈ ਤੇ ਇਸ ਲਈ ਉਹ ਪੰਜ ਵਾਰ ਪੰਜਾਬ ਦੇ ਮੁੱਖ ਮੰਤਰੀ ਬਣੇ ਸਨ। ਇਹ ਪ੍ਰਗਟਾਵਾ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਤੇ ਸਾਬਕਾ ਉੱਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਨੇ ਕਸਬਾ ਦੋਦਾ ਵਿਖੇ ਲੋਕ ਸਭਾ ਹਲਕਾ ਫ਼ਰੀਦਕੋਟ ਤੋਂ ਸ਼੍ਰੋਮਣੀ ਅਕਾਲੀ ਦਲ ਭਾਜਪਾ ਦੇ ਸਾਂਝੇ ਉਮੀਦਵਾਰ ਗੁਲਜ਼ਾਰ ਸਿੰਘ ਰਣੀਕੇ ਦੇ ਹੱਕ 'ਚ ਕੀਤੀ ਵਿਸ਼ਾਲ ਰੈਲੀ ਨੂੰ ਸੰਬੋਧਨ ਕਰਦਿਆਂ ਕੀਤਾ। ਸੁਖਬੀਰ ਨੇ ਕਿਹਾ ਕਿ ਕਾਂਗਰਸ ਪਾਰਟੀ ਨੇ ਹਰਿਮੰਦਰ ਸਾਹਿਬ ਸਮੇਤ ਹੋਰ ਗੁਰੂ ਘਰਾਂ 'ਤੇ ਹਮਲਾ ਕਰਕੇ ਪਾਪ ਕੀਤਾ ਸੀ ਪਰ ਮੇਰਾ ਛੋਟਾ ਵੀਰ ਮਨਪ੍ਰੀਤ ਸਿੰਘ ਬਾਦਲ ਇਸ ਪਾਰਟੀ ਨਾਲ ਰਲ ਬੈਠਾ ਹੈ ਤੇ ਸਟੇਜਾਂ 'ਤੇ ਉਨ੍ਹਾਂ ਦੇ ਪੈਰੀ ਹੱਥ ਲਾਉਂਦਾ, ਇਸ ਲਈ ਉਸ ਨੂੰ ਆਪਣੇ ਨਾਮ ਪਿੱਛੋ 'ਬਾਦਲ' ਹਟਾ ਦੇਣਾ ਚਾਹੀਦਾ ਹੈ ਕਿਉਂਕਿ ਬਾਦਲ ਨਾਮ ਪ੍ਰਕਾਸ਼ ਸਿੰਘ ਬਾਦਲ ਦੀ ਕੁਰਬਾਨੀ ਤੇ ਸੇਵਾ ਦੀ ਦੇਣ ਹੈ।
ਸੁਖਬੀਰ ਨੇ ਕਿਹਾ ਕਿ ਬਾਦਲ ਸਾਹਿਬ ਨੇ ਤਾਂ ਆਪਣੀ ਪੂਰੀ ਜ਼ਿੰਦਗੀ ਕਾਂਗਰਸ ਨਾਲ ਜੰਗ ਲੜੀ ਤੇ ਕਾਂਗਰਸ ਸਰਕਾਰਾਂ ਨੇ ਬਾਦਲ ਸਾਹਿਬ ਤੇ ਵਰਕਰਾਂ ਨੂੰ 16-17 ਸਾਲ ਜੇਲ੍ਹਾ 'ਚ ਡੱਕਿਆ, ਕਿਉਂਕਿ ਬਾਦਲ ਸਾਹਿਬ ਕਿਸਾਨਾਂ ਤੇ ਗਰੀਬਾਂ ਦੇ ਹੱਕਾਂ ਲਈ ਲੜਦੇ ਸਨ। ਸੁਖਬੀਰ ਨੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਨੇ ਗੁਟਕਾ ਸਾਹਿਬ 'ਤੇ ਹੱਥ ਰੱਖ ਕੇ ਸਹੁੰ ਖਾ ਕੇ ਬੈਂਕਾਂ ਦੇ ਆੜ੍ਹਤੀਆਂ ਦਾ ਕਰਜ਼ਾ ਮਾਫ਼ ਕਰਨ, ਨਸ਼ਾ ਖਤਮ ਕਰਨ, ਘਰ-ਘਰ ਨੌਕਰੀ, ਸਮਾਰਟ ਫੋਨ ਦੇਣ, 2500 ਰੁਪਏ ਬੁਢਾਪਾ ਪੈਨਸ਼ਨ, 5100 ਸ਼ਗਨ ਸਕੀਮ ਦੇਣ ਦਾ ਵਾਅਦਾ ਕੀਤਾ ਪਰ ਪੂਰਾ ਨਾ ਕਰ ਸਭ ਤੋਂ ਵੱਡਾ ਪਾਪ ਕੀਤਾ ਹੈ। ਸੁਖਬੀਰ ਨੇ ਕਿਹਾ ਕਿ ਹੰਕਾਰੀ ਕੈਪਟਨ ਤੋਂ ਬਦਲਾ ਲੈਣ ਦਾ ਮੌਕਾ ਹੈ ਤੇ ਤੁਸੀਂ 13 ਦੀਆਂ 13 ਸੀਟਾਂ 'ਤੇ ਅਕਾਲੀ-ਭਾਜਪਾ ਉਮੀਦਵਾਰਾਂ ਨੂੰ ਜਿੱਤ ਦਿਵਾਉ ਤਾਂ ਮੈਂ ਭਰੋਸਾ ਦਿਵਾਉਂਦਾ ਹਾਂ ਕਿ ਕੈਪਟਨ ਮੁੱਖ ਮੰਤਰੀ ਨਹੀਂ ਰਹਿਣਾ। 

ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸ੍ਰੀ ਕਰਤਾਰਪੁਰ ਸਾਹਿਬ ਦੇ ਲਾਂਘਾ ਖੁਲਾਉਣ 'ਤੇ 84 ਦੇ ਦੋਸ਼ੀਆਂ ਨੂੰ ਸਜਾਵਾਂ ਦਿਵਾਉਣ ਦਾ ਸ਼ਲਾਘਾਯੋਗ ਫੈਸਲੇ ਕੀਤੇ। ਸੁਖਬੀਰ ਬਾਦਲ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ-ਭਾਜਪਾ ਸਰਕਾਰ ਆਉਣ ਤੇ ਪੰਜਾਬ ਦੇ 12 ਹਜ਼ਾਰ ਪਿੰਡਾਂ ਨੂੰ ਸ਼ਹਿਰਾਂ ਵਰਗੀਆਂ ਸਹੂਲਤਾਂ ਦੇਵਾਂਗੇ ਤੇ ਇਸ ਕੰਮ ਦੀ ਸ਼ੁਰੂਆਤ ਗਿੱਦੜਬਾਹਾ ਤੋਂ ਕਰਾਂਗੇ। ਇਸ ਰੈਲੀ ਨੂੰ ਸ਼੍ਰੋਮਣੀ ਅਕਾਲੀ ਦਲ-ਭਾਜਪਾ ਦੇ ਸਾਂਝੇ ਉਮੀਦਵਾਰ ਗੁਲਜ਼ਾਰ ਸਿੰਘ ਰਣੀਕੇ, ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਹਲਕਾ ਗਿੱਦੜਬਾਹਾ ਦੇ ਇੰਚਾਰਜ ਹਰਦੀਪ ਸਿੰਘ ਡਿੰਪੀ ਢਿੱਲੋਂ, ਜਥੇਦਾਰ ਨਵਤੇਜ ਸਿੰਘ ਕਾਉਣੀ ਨੇ ਵੀ ਸੰਬੋਧਨ ਕੀਤਾ।


EmoticonEmoticon