ਯੂਨਾਈਟਡ ਸਿੱਖ ਪਾਰਟੀ ਵੱਲੋ ਸਰਕਾਰ ਨੂੰ ਚਿਤਾਵਨੀ

Tags

ਡੇਰਾ ਪ੍ਰੇਮੀ ਮਹਿੰਦਰਪਾਲ ਬਿੱਟੂ ਦੇ ਮਾਰੇ ਜਾਣ ਤੋਂ ਬਾਅਦ, ਬਰਗਾੜੀ ਅਤੇ ਬੁਰਜ ਜਵਾਹਰ ਸਿੰਘ ਵਾਲਾ ਵਿਖੇ ਹੋਈਆਂ ਬੈਅਦਬੀ ਦੀਆਂ ਘਟਨਾਵਾਂ ਦਾ ਮੁੱਦਾ ਇੱਕ ਵਾਰ ਫਿਰ ਤੋਂ ਗਰਮਾਉਣਾ ਸ਼ੁਰੂ ਹੋ ਗਿਆ ਹੈ। ਇੱਕ ਪਾਸੇ ਬਿੱਟੂ ਦੇ ਸਸਕਾਰ ਤੋਂ ਪਹਿਲਾਂ, ਡੇਰਾ ਪ੍ਰੇਮੀ ਬਿੱਟੂ ਤੇ ਲੱਗੇ ਬੇਅਦਬੀ ਦੇ ਦੋਸ਼ਾਂ ਨੂੰ ਖਤਮ ਕਰਨ ਦੀ ਮੰਗ ਤੇ ਅੜੇ ਹੋਏ ਸਨ ਤਾਂ ਹੁਣ ਦੂਜੇ ਪਾਸੇ ਸਿੱਖ ਯੂਨਾਈਟਡ ਪਾਰਟੀ ਅਤੇ ਹੋਰ ਸਿੱਖ ਜੱਥੇਬੰਦੀਆਂ ਬਿੱਟੂ ਸਣੇ ਹੋਰ 26 ਮੁਲਾਜ਼ਮਾਂ ਦੀਆਂ ਗ੍ਰਿਫਤਾਰੀਆਂ ਅਤੇ ਉਹਨਾਂ ਦਾ ਨਾਮ ਬੇਅਦਬੀ ਮਾਮਲੇ ਵਿੱਚ ਨਾਮਜ਼ਦ ਕਰਨ ਦੀ ਮੰਗ ਕਰਨ ਲੱਗੀਆਂ ਨੇ।

ਯੂਨਾਈਟਡ ਸਿੱਖ ਪਾਰਟੀ ਦੇ ਆਗੂ ਜਗਵਿੰਦਰ ਸਿੰਘ ਰਾਜਪੁਰਾ ਮੁਤਾਬਿਕ, ਬਰਗਾੜੀ ਅਤੇ ਬੁਰਜ ਜਵਾਹਰ ਸਿੰਘ ਵਾਲਾ ਵਿੱਚ ਹੋਈ ਬੇਅਦਬੀ ਦੇ ਦੋਸ਼ੀਆਂ ਦੀ ਗ੍ਰਿਫਤਾਰੀ ਲਈ ਇਸ ਕੇਸ 'ਚ ਦੋਸ਼ੀਆਂ ਦੀ ਸਜ਼ਾ ਲਈ ਦਬਦਬ ਨਹੀਂ ਬਣਾਇਆ ਗਿਆ ਜਿਸ ਕਾਰਨ ਅੱਜ ਵੀ ਇਹ ਦੋਸ਼ੀ ਪੰਜਾਬ ਪੁਲਿਸ ਦੀ ਗ੍ਰਿਫਤ ਤੋਂ ਬਾਹਰ ਨੇ। ਉਨ੍ਹਾ ਕਿਹਾ ਕਿ ਬੇਅਦਬੀਆਂ ਦੇ ਦੋਸ਼ੀ ਮਹਿੰਦਰਪਾਲ ਬਿੱਟੂ ਦੀ ਵੀ ਸਰਕਾਰ ਨੇ  ਬਰਗਾੜੀ  ਮਾਮਲੇ ਵਿੱਚ ਗ੍ਰਿਫਤਾਰੀ ਨਹੀਂ ਪਾਈ।


EmoticonEmoticon