ਗੋਲੀਆਂ ਨਾਲ ਭੁੰਨਿਆ ਸਾਬਕਾ ਅਕਾਲੀ ਸਰਪੰਚ

Tags

ਬੀਤੀ ਰਾਤ ਗੁਰਦਾਸਪੁਰ ਜ਼ਿਲ੍ਹੇ ਦੇ ਪਿੰਡ ਢਿੱਲਵਾਂ ਦੇ ਸਾਬਕਾ ਅਕਾਲੀ ਸਰਪੰਚ ਦਲਬੀਰ ਸਿੰਘ ਢਿੱਲਵਾਂ ਦਾ ਪਿੰਡ ਦੇ ਹੀ ਕੁਝ ਲੋਕਾਂ ਨੇ ਗੋਲੀ ਆਂ ਮਾਰ ਕ ਤਲ ਕਰ ਦਿੱਤਾ। ਹਾਸਲ ਜਾਣਕਾਰੀ ਮੁਤਾਬਕ ਦਲਬੀਰ ਨੂੰ ਜ਼ਖ਼ਮੀ ਹਾਲਤ ‘ਚ ਹਸਪਤਾਲ ਪਹੁੰਚਾਇਆ ਗਿਆ ਜਿੱਥੇ ਉਸ ਨੇ ਦਮ ਤੋੜ ਦਿੱਤਾ। ਹੁਣ ਬਟਾਲਾ ਦੇ ਸਿਵਲ ਹਸਪਤਾਲ ‘ਚ ਪੋਸਟ ਮਾਰਟਮ ਤੋਂ ਬਾਅਦ ਮੁਲਜ਼ਮਾਂ ਖਿਲਾਫ ਕਤ ਲ ਦਾ ਕੇਸ ਦਰਜ ਕੀਤਾ ਗਿਆ ਹੈ। ਇਸ ਮਾਮਲੇ ਦੀ ਜਾਂਚ ਪੁਲਿਸ ਵੱਲੋਂ ਕੀਤੀ ਜਾ ਰਹੀ ਹੈ।ਗੁਰਦਾਸਪੁਰ ਜ਼ਿਲ੍ਹੇ ਦੇ ਢਿੱਲਵਾਂ ਪਿੰਡ 'ਚ ਸੋਮਵਾਰ ਦੀ ਸ਼ਾਮ ਨੂੰ ਦੋ ਵਾਰ ਸਰਪੰਚ ਰਹਿ ਚੁੱਕੇ ਤੇ ਗੁਰਦਾਸਪੁਰ ਸ਼੍ਰੋਮਣੀ ਅਕਾਲੀ ਦਲ ਦੇ ਜ਼ਿਲ੍ਹਾ ਉਪ ਪ੍ਰਧਾਨ ਨੂੰ ਗੋ ਲੀ ਮਾਰ ਦਿੱਤੀ ਗਈ।

ਦਲਬੀਰ ਸਿੰਘ ਢਿੱਲਵਾਂ ਨੂੰ ਗੋਲੀ ਮਾਰਨ ਤੋਂ ਬਾਅਦ ਕਾਤਲਾਂ ਨੇ ਤੇਜ਼ ਧਾਰ ਹਥਿ ਆਰਾਂ ਦੀ ਵਰਤੋਂ ਕਰਦਿਆਂ ਉਸ ਦੀਆਂ ਲੱ ਤਾਂ ਤੋ ੜ ਦਿੱਤੀਆਂ। ਪੁਲਿਸ ਨੇ ਸੱਤ ਲੋਕਾਂ ਖਿਲਾਫ ਧਾਰਾ 320 ਆਈਪੀਸੀ (ਕਤਲ) ਤੇ ਆਰਮਜ਼ ਐਕਟ ਦੀਆਂ ਵੱਖ-ਵੱਖ ਧਾਰਾਵਾਂ ਤਹਿਤ ਕੇਸ ਦਰਜ ਕੀਤਾ ਹੈ। ਮੁਲਜ਼ਮਾਂ ਵਿੱਚ ਬਲਵਿੰਦਰ ਸਿੰਘ,ਮੇਜਰ ਸਿੰਘ ਤੇ ਮਨਦੀਪ ਸਿੰਘ ਤੋਂ ਇਲਾਵਾ ਚਾਰ ਅਣਪਛਾਤੇ ਵਿਅਕਤੀ ਸ਼ਾਮਲ ਹਨ। ਇਹ ਕੇਸ ਬਟਾਲਾ ਪੁਲਿਸ ਜ਼ਿਲ੍ਹੇ ਦੇ ਕੋਟਲੀ ਸੂਰਤ ਮੱਲ੍ਹੀ ਥਾਣੇ ਅਧੀਨ ਆਉਂਦਾ ਹੈ। ਸਾਬਕਾ ਕੈਬਨਿਟ ਮੰਤਰੀ ਬਿਕਰਮ ਮਜੀਠੀਆ ਤੇ ਮਾਝਾ (ਯੂਥ ਵਿੰਗ) ਦੇ ਇੰਚਾਰਜ ਰਵੀ ਕਰਨ ਕਾਹਲੋਂ ਸਣੇ ਅਕਾਲੀ ਦਲ ਦੇ ਨੇਤਾਵਾਂ ਨੇ ਦਾਅਵਾ ਕੀਤਾ ਕਿ ਇਹ ਕਤਲ "ਕਾਂਗਰਸੀ ਕਾਰਕੁਨਾਂ" ਦਾ ਕੰਮ ਸੀ।

This Is The Newest Post


EmoticonEmoticon